ਤਰਨ ਤਾਰਨ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਪਿਸਤੋਲ ਦੀ ਨੋਕ ਤੇ ਲੁੱਟਾ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ 3 ਦੋਸ਼ੀਆਂ ਨੂੰ 1 ਨਜਾਇਜ਼ ਪਿਸਤੋਲ , 1 ਦਾਤਰ ਅਤੇ 1 ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰਕੇ ਮੁੱਕਦਮਾ ਦਰਜ਼ ਕੀਤਾ ਹੈ।
ਪੁੱਛ-ਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਹਨਾਂ ਮੁਲਜ਼ਮਾ ਪਰ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਅਤੇ ਇਹ ਸਾਰੇ ਮਾੜੇ ਅਨਸਰ ਹਨ।
