ਐਸ.ਏ.ਐਸ.ਨਗਰ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਬਬਰ ਖਾਲਸਾ ਇੰਟਰਨੈਸ਼ਨਲ ਅੱਤਵਾਦੀ ਸੰਗਠਣ ਦੇ 4 ਮੈਂਬਰਾਂ ਨੂੰ ਸਮੇਤ 6 ਪਿਸਤੌਲਾਂ ਅਤੇ 275 ਜਿੰਦਾ ਕਾਰਤੂਸ ਨਾਲ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਮੈਂਬਰਾਂ ਨੂੰ ਵੱਖ-ਵੱਖ ਵਿਅਕਤੀਆਂ ਦੇ ਕਤਲਾਂ ਦਾ ਕੰਮ ਸੌਂਪਿਆ ਗਿਆ ਸੀ। ਇਹਨਾਂ ਵੱਲੋ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਕਰਨ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ। ਇਸ ਸੰਗਠਣ ਨੂੰ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਦੀ ਹਮਾਇਤ ਮਿਲੀ ਹੋਈ ਸੀ, ਜੋ ਕਿ ਆਈ.ਐੱਸ.ਆਈ. ਦੀ ਮਦਦ ਨਾਲ ਮਾਲੀ ਸਹਾਇਤਾ ਪ੍ਰਦਾਨ ਕਰ ਰਿਹਾ ਸੀ।
