ਕਪੂਰਥਲਾ ਪੁਲਿਸ ਵਲੋਂ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਸ਼ਹੀਦਾਂ ਦੀ ਯਾਦ ਵਿੱਚ ਦੇਸ਼ ਭਗਤੀ ਦੀਆਂ ਪੰਜਾਬ ਪੁਲਿਸ ਕਪੂਰਥਲਾ ਦੇ ਬੈਂਡ ਸਟਾਫ ਵਲੋਂ ਧੁਨਾਂ ਬਜਕੇ ਸ਼ਰਧਾਂਜਲੀ ਭੇਟ ਕੀਤੀ ਗਈ। ਪੁਲਿਸ ਸ਼ਹੀਦੀ ਦਿਵਸ ਦੇ ਸਬੰਧ ਵਿੱਚ ਪੰਜਾਬ ਪੁਲਿਸ ਕਪੂਰਥਲਾ ਵਲੋਂ ਸੈਨਿਕ ਸਕੂਲ,ਮਾਲ ਰੋਡ,ਐਮ ਜੀ ਐਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਸਾਹਮਣੇ ਸ਼ਹੀਦਾਂ ਦੀਆਂ ਤਸਵੀਰਾਂ ਰੱਖ ਕੇ ਪੁਲਿਸ ਅਧਿਕਾਰੀਆਂ, ਕਰਮਚਾਰੀਆਂ ਅਤੇ ਸਮਾਜ ਸੇਵਕਾਂ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
