ਬਲਾਚੌਰ ਸਿਟੀ ਪੁਲਿਸ ਨੇ ਤਿਉਹਾਰਾਂ ਦੇ ਮੱਦੇਨਜ਼ਰ ਵਿਸ਼ੇਸ਼ ਚੈਕਿੰਗ ਕੀਤੀ

ਬਲਾਚੌਰ (ਸਮਰਦੀਪ ਸਿੰਘ) ਤਿਉਹਾਰਾਂ ਦੇ ਮੱਦੇਨਜ਼ਰ ਥਾਣਾ ਸਿਟੀ ਇੰਚਾਰਜ ਐਸ.ਆਈ ਮਨਜੀਤ ਸਿੰਘ ਅਤੇ ਟਰੈਫਿਕ ਇੰਚਾਰਜ ਜੋਗਿੰਦਰ ਪਾਲ ਦੀ ਅਗਵਾਈ ਹੇਠ ਥਾਣਾ ਸਿਟੀ ਦੀ ਪੁਲੀਸ ਨੇ ਮੇਨ ਚੌਕ ਵਿੱਚ ਵਿਸ਼ੇਸ਼ ਚੈਕਿੰਗ ਸ਼ੁਰੂ ਕੀਤੀ। ਸ਼ਰਾਰਤੀ ਅਨਸਰਾਂ ‘ਤੇ ਤਿੱਖੀ ਨਜ਼ਰ ਰੱਖਦੇ ਹੋਏ ਪੁਲਿਸ ਵੱਲੋਂ ਆਉਣ ਜਾਣ ਵਾਲੇ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ | ਮਨਜੀਤ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ‘ਤੇ ਪੁਲਿਸ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਇਲਾਕੇ ‘ਚ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਸ਼ਰਾਰਤੀ ਅਨਸਰਾਂ ‘ਤੇ ਵਿਸ਼ੇਸ਼ ਨਜ਼ਰ ਰੱਖਣ ਲਈ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਜਾਂਚ ਦੀਵਾਲੀ ਤੱਕ ਜਾਰੀ ਰਹੇਗੀ ਅਤੇ ਪੁਲੀਸ ਵੱਲੋਂ ਇਲਾਕੇ ਵਿੱਚ ਗਸ਼ਤ ਜਾਰੀ ਰਹੇਗੀ।

Leave a Reply

Your email address will not be published. Required fields are marked *