ਬਠਿੰਡਾ ਕੁਲਚਿਆਂ ਦੀ ਦੁਕਾਨ ਦੇ ਮਾਲਕ ਦੇ ਨੂੰ ਗੋਲੀਆਂ ਮਾਰਨ ਵਾਲੇ ਮੁੱਖ ਸ਼ੂਟਰ ਸਮੇਤ ਤਿੰਨ ਗ੍ਰਿਫਤਾਰ

ਪੰਜਾਬ ਪੁਲਿਸ ਨੇ ਬਲਟਾਣਾ ਵਿੱਚ ਹੋਟਲ ਗ੍ਰੈਂਡ ਵਿਸਟਾ ਵਿਖੇ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ, ਬਠਿੰਡਾ ਵਿੱਚ ਕੁਲਚਿਆਂ ਦੀ ਦੁਕਾਨ ਦੇ ਮਾਲਕ ਦੇ ਕਤਲ ਕੇਸ ਸਬੰਧੀ ਮੁੱਖ ਸ਼ੂਟਰ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਰੋਪੜ ਰੇਂਜ ਦੇ ਇੰਸਪੈਕਟਰ ਜਨਰਲ ਗੁਰਪ੍ਰੀਤ ਸਿੰਘ ਭੁੱਲਰ, ਜੋ ਐਸ.ਐਸ.ਪੀ. ਐਸ.ਏ.ਐਸ.ਨਗਰ, ਡਾ: ਸੰਦੀਪ ਗਰਗ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਗੋਲੀ ਮਾਰਨ ਵਾਲੇ ਦੀ ਪਛਾਣ ਭੀਖੀ, ਮਾਨਸਾ ਦੇ ਰਹਿਣ ਵਾਲੇ ਲਵਜੀਤ ਸਿੰਘ ਵਜੋਂ ਹੋਈ ਹੈ, ਜਦਕਿ ਉਸਦੇ ਦੋ ਸਾਥੀਆਂ ਦੀ ਪਛਾਣ ਪਰਮਜੀਤ ਸਿੰਘ ਅਤੇ ਕਮਲਜੀਤ ਸਿੰਘ ਦੋਵੇਂ ਵਾਸੀ ਮਾਨਸਾ ਵਜੋਂ ਹੋਈ ਹੈ।

Leave a Reply

Your email address will not be published. Required fields are marked *