1000 ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦੇ ਹੋਏ ਏ. ਐੱਸ. ਆਈ ਵਿਜੀਲੈਂਸ ਬਿਊਰੋ ਵੱਲੋਂ ਕੀਤਾ ਗਿਆ ਕਾਬੂ

ਬਲਾਚੌਰ ਸਮਰਦੀਪ ਸਿੰਘ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਗ੍ਰਿਫ਼ਤਾਰ ਕੀਤੇ ਐੱਸ. ਬੀ. ਐੱਸ. ਨਗਰ ਜ਼ਿਲ੍ਹੇ ਦੇ ਬਲਾਚੌਰ ਸਦਰ ਥਾਣੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਲੇਖ ਰਾਜ ਨੂੰ 1000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਏ.ਐਸ.ਆਈ. ਨੂੰ ਬਲਾਚੌਰ ਤਹਿਸੀਲ ਦੇ ਪਿੰਡ ਮੋਹਰਾਂ ਦੇ ਵਾਸੀ ਚਰਨ ਦਾਸ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਦੋਸ਼ੀ ਪੁਲਿਸ ਅਧਿਕਾਰੀ ਉਸ ਦੇ ਲੜਕੇ ਦੀ ਲੜਾਈ ਸਬੰਧੀ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਦੇ ਸਬੰਧ ‘ਚ 1000 ਰੁਪਏ ਦੀ ਰਿਸ਼ਵਤ ਦੇਣ ਲਈ ਦਬਾਅ ਪਾ ਰਿਹਾ ਹੈ, ਜਦਕਿ ਮਾਮਲਾ ਪਿੰਡ ‘ਚ ਹੋਈ ਲੜਾਈ ਝਗੜੇ ਦਾ ਹੈ | ਜਿਸ ਬਾਰੇ ਪਹਿਲਾਂ ਦੱਸਿਆ ਗਿਆ ਸੀ।ਪੰਚਾਇਤੀ ਸਮਝੌਤਾ ਪਹਿਲਾਂ ਹੀ ਹੋ ਚੁੱਕਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਦੋਸ਼ ਲਾਇਆ ਕਿ ਉਕਤ ਏ. ਐੱਸ. ਆਈ. ਨੇ ਉਸ ਦੇ ਅਤੇ ਉਸ ਦੇ ਲੜਕੇ ਖਿਲਾਫ ਪੁਲਸ ਕੇਸ ਦਰਜ ਕਰਵਾਉਣ ਦੀ ਧਮਕੀ ਦੇ ਕੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਇਸ ‘ਚੋਂ 3,000 ਰੁਪਏ ਐਡਵਾਂਸ ਲੈ ਲਏ ਅਤੇ ਹੁਣ 1000 ਰੁਪਏ ਹੋਰ ਰਿਸ਼ਵਤ ਵਜੋਂ ਦੇਣ ਲਈ ਕਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਜਲੰਧਰ ਰੇਂਜ ਦੀ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਏਐਸਆਈ ਲੇਖ ਰਾਜ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 1000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਏ. ਐੱਸ. ਆਈ ਦੇ ਖਿਲਾਫ ਵਿਜੀਲੈਂਸ ਥਾਣਾ ਜਲੰਧਰ ਰੇਂਜ ‘ਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਰਾਤ

Leave a Reply

Your email address will not be published. Required fields are marked *